ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਦਸੰਬਰ 2026
ਸੋਮਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦੇ ਤੀਜੇ ਹਫ਼ਤੇ ਦਾ ਸੋਮਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸਲੀਬ ਦੇ ਸੰਤ ਜੌਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
2ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ। 3ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ। 4ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ। 5ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ! 6ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ, 7ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ। 15ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ, 16ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ। 17ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
ਜਵਾਬੀ ਭਜਨ
4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। 5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ। 6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ। 7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ। 8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। 9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ਇੰਜੀਲ
23ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ? 24ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ। 25ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ? 26ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ। 27ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
ਅੱਜ ਦੇ ਸੰਤ
- ਸਲੀਬ ਦੇ ਸੰਤ ਜੌਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ