ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 14
ਆਰਥੋਡਾਕਸ ਕੈਲੰਡਰ · 1 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਦਸੰਬਰ 2026
ਸੋਮਵਾਰ · ਪੰਤੇਕੁਸਤ ਤੋਂ ਬਾਅਦ 29ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Prophet Naum (7th C BC)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
5ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ। 6ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ। 7ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, 8ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ, 9ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ। 10ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ, 11ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। 17ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ? 18ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ? 19ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।
ਇੰਜੀਲ
37ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ 38ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ! 39ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ! 40ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! 41ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ 42ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ। 43ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ, 44ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 1 ਸਿਵਲ ਕੈਲੰਡਰ ਦਾ ਦਸੰਬਰ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ