Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 15

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਦਸੰਬਰ 2026

ਮੰਗਲਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਆਗਮਨ ਸਮੇਂ ਦੇ ਤੀਜੇ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਸਫ਼ 3:1–2, 9–13

1ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ! 2ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ। 9ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ। 10ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਸਗੋਂ ਮੇਰੇ ਖਿੱਲਰੇ ਹੋਏ ਲੋਕਾਂ ਦੀਆਂ ਧੀਆਂ, ਮੇਰੇ ਲਈ ਭੇਟ ਲਿਆਉਣਗੀਆਂ। 11ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ। 12ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ। 13ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।

ਜਵਾਬੀ ਭਜਨ

ਜ਼ਬੂ 34:1–2, 5–6, 16–18, 22

1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। 5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। 16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। 17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। 18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ। 22ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।

ਇੰਜੀਲ

ਮੱਤੀ 21:28–32

28ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ। 29ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ। 30ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ। 31ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ। 32ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ