Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 15

ਆਰਥੋਡਾਕਸ ਕੈਲੰਡਰ · 2 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਦਸੰਬਰ 2026

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 29ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Prophet Habakuk (7th C BC)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 4:1–13

1ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ। 2ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ। 3ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ। 4ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ। 5ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। 6ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ। 7ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।” 8ਜੇ ਯਹੋਸ਼ੁਆ ਨੇ ਉਨ੍ਹਾਂ ਨੂੰ ਅਰਾਮ ਦਿੱਤਾ ਹੁੰਦਾ ਤਾਂ ਪਰਮੇਸ਼ੁਰ ਉਹ ਦੇ ਮਗਰੋਂ ਕਿਸੇ ਹੋਰ ਦਿਨ ਦੀ ਗੱਲ ਨਾ ਕਰਦਾ। 9ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ। 10ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ। 11ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ। 12ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ। 13ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

ਇੰਜੀਲ

ਲੂਕਾ 19:45–48

45ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। 46ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ। 47ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ। 48ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 2 ਸਿਵਲ ਕੈਲੰਡਰ ਦਾ ਦਸੰਬਰ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ