ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 16
ਆਰਥੋਡਾਕਸ ਕੈਲੰਡਰ · 3 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਦਸੰਬਰ 2026
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 29ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Prophet Sophonius († 635-605 BC)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
11ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ। 12ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ! 13ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ। 14ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ। 6:1ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ, 2ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ। 3ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ। 4ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ 5ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ 6ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ। 7ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ। 8ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ।
ਇੰਜੀਲ
1ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ। 2ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ? 3ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਸੋ ਮੈਨੂੰ ਦੱਸੋ। 4ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? 5ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ? 6ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ। 7ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ। 8ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 3 ਸਿਵਲ ਕੈਲੰਡਰ ਦਾ ਦਸੰਬਰ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ