Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਦਸੰਬਰ 2026

ਵੀਰਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

17 ਦਸੰਬਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਉਤ 49:1–2, 8–10

1ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ। 2ਯਾਕੂਬ ਦੇ ਪੁੱਤਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ। 8ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ। 9ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ? 10ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।

ਜਵਾਬੀ ਭਜਨ

ਜ਼ਬੂ 72:1–4, 7–8, 17

1ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ। 2ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ। 3ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ। 4ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ। 7ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ। 8ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ। 17ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।

ਇੰਜੀਲ

ਮੱਤੀ 1:1–17

1ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ। 2ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ। 3ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ। 4ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ। 5ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ। 6ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। 7ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। 8ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ। 9ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। 10ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ। 11ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। 12ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ। 13ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ। 14ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ। 15ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ। 16ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। 17ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ