Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 17

ਆਰਥੋਡਾਕਸ ਕੈਲੰਡਰ · 4 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 17 ਦਸੰਬਰ 2026

ਵੀਰਵਾਰ · ਪੰਤੇਕੁਸਤ ਤੋਂ ਬਾਅਦ 29ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Great Martyr Barbara and Martyr Juliana, at Heliopolis in Syria († c. 306)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 7:1–6

1ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ। 2ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ। 3ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ। 4ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ। 5ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ। 6ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।

ਪੱਤ੍ਰੀ (ਸ਼ੁੱਕਰਵਾਰ ਲਈ)

ਇਬਰਾ 7:18–25

18ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ। 19ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ। 20ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ 21ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, - 22ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ। 23ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ। 24ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ। 25ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।

ਇੰਜੀਲ

ਲੂਕਾ 20:9–18

9ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ। 10ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ। 11ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ। 12ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ। 13ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ। 14ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ। 15ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ? 16ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ! 17ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ। 18ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।

ਇੰਜੀਲ (ਸ਼ੁੱਕਰਵਾਰ ਲਈ)

ਲੂਕਾ 20:19–26

19ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ। 20ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ। 21ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ। 22ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ? 23ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ 24ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ। 25ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ। 26ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 4 ਸਿਵਲ ਕੈਲੰਡਰ ਦਾ ਦਸੰਬਰ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ