Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 18

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਦਸੰਬਰ 2026

ਸ਼ੁੱਕਰਵਾਰ · ਆਗਮਨ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

18 ਦਸੰਬਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਯਿਰ 23:5–8

5ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ 6ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ” 7ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ” 8ਪਰ “ਯਹੋਵਾਹ ਦੀ ਸਹੁੰ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ।” ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ।

ਜਵਾਬੀ ਭਜਨ

ਜ਼ਬੂ 72:1–2, 12–13, 18–19

1ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ। 2ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ। 12ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ। 13ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ। 18ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ, 19ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।

ਇੰਜੀਲ

ਮੱਤੀ 1:18–24

18ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। 19ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। 20ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। 21ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। 22ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, 23ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। 24ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ