Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 19

ਆਰਥੋਡਾਕਸ ਕੈਲੰਡਰ · 6 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਦਸੰਬਰ 2026

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 29ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Saint Nicholas the Wonderworker, Archbishop of Myra in Lycia († c. 345)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10; ਕਹਾ 3; ਕਹਾ 8 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10:31–11:12

31ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ। 11:1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। 2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। 3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ। 4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। 5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। 6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ। 9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। 12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 10:9–16

9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ। 10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ। 11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

ਪੱਤ੍ਰੀ (ਸੰਤ ਨਿਕੋਲਸ ਲਈ)

ਇਬਰਾ 13:17–21

17ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ। 18ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ। 19ਅਤੇ ਮੈਂ ਹੋਰ ਵੀ ਮਿੰਨਤ ਨਾਲ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਕਰੋ ਤਾਂ ਜੋ ਮੈਂ ਤੁਹਾਡੇ ਕੋਲ ਮੁੜ ਛੇਤੀ ਪੁਚਾਇਆ ਜਾਂਵਾਂ। 20ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ 21ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।

ਇੰਜੀਲ (ਸੰਤ ਨਿਕੋਲਸ ਲਈ)

ਲੂਕਾ 6:17–23

17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 6 ਸਿਵਲ ਕੈਲੰਡਰ ਦਾ ਦਸੰਬਰ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ