ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 20
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਦਸੰਬਰ 2026
ਐਤਵਾਰ · ਆਗਮਨ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
ਆਗਮਨ ਸਮੇਂ ਦਾ ਚੌਥਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ। 2ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ। 3ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ। 4ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, 5ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ? 8ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ। 9ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ। 10ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ, 11ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ, 12ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ। 14ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ। 15ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ। 16ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।
ਜਵਾਬੀ ਭਜਨ
1ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ। 2ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ। 3ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ, 4ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ। 26ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ! 28ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
ਦੂਜਾ ਪਾਠ
25ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। 26ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। 27ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ!
ਇੰਜੀਲ
26ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। 28ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। 29ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? 30ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ 31ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। 32ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। 33ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। 34ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। 35ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। 36ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। 37ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। 38ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ