Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 20

ਆਰਥੋਡਾਕਸ ਕੈਲੰਡਰ · 7 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 20 ਦਸੰਬਰ 2026

ਐਤਵਾਰ · ਸੁਰ 4

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 29ਵਾਂ ਐਤਵਾਰ

ਜਨਮ ਦਿਨ (ਕ੍ਰਿਸਮਸ) ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ ਸੱਤਵੀਂ ਇੰਜੀਲ

ਯੂਹ 20:1–10

1ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ। 2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?” 3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ। 5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ। 6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। 9ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ। 10ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।

ਪੱਤ੍ਰੀ

ਕੁਲੁੱ 3:12–16

12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। 13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। 14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। 15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। 16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

ਇੰਜੀਲ

ਲੂਕਾ 17:12–19

12ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ। 13ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ! 14ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ। 15ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। 16ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ। 17ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ? 18ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ? 19ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 7 ਸਿਵਲ ਕੈਲੰਡਰ ਦਾ ਦਸੰਬਰ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ