Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 21

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਦਸੰਬਰ 2026

ਸੋਮਵਾਰ · ਆਗਮਨ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

21 ਦਸੰਬਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਸੰਤ ਪੀਟਰ ਕਾਨੀਸੀਅਸ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਸਰੇਸ਼ਟ 2:8–14

ਜਾਂ: ਸਫ਼ 3:14–17

8ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ! 9ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ! 10ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ, 11ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ, 12ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ। 13ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ! 14ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।

ਜਵਾਬੀ ਭਜਨ

ਜ਼ਬੂ 33:2–3, 11–12, 20–21

2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ। 3ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ। 11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ। 12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! 20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ। 21ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।

ਇੰਜੀਲ

ਲੂਕਾ 1:39–45

39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ