ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 21
ਆਰਥੋਡਾਕਸ ਕੈਲੰਡਰ · 8 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਦਸੰਬਰ 2026
ਸੋਮਵਾਰ · ਪੰਤੇਕੁਸਤ ਤੋਂ ਬਾਅਦ 30ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Venerable Patapios of Thebes (7th C)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
7ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ। 8ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ, 9ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ। 10ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ। 11ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ। 12ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। 13ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।
ਇੰਜੀਲ
27ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ, 28ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ। 29ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ। 30ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ। 31ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ। 32ਇਸ ਪਿੱਛੋਂ ਉਹ ਔਰਤ ਵੀ ਮਰ ਗਈ। 33ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ? 34ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। 35ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। 36ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ। 37ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ। 38ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ। 39ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ। 40ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ। 41ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ? 42ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ, 43ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ। 44ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 8 ਸਿਵਲ ਕੈਲੰਡਰ ਦਾ ਦਸੰਬਰ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ