ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਦਸੰਬਰ 2026
ਮੰਗਲਵਾਰ · ਆਗਮਨ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
22 ਦਸੰਬਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
24ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ। 25ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ 26ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ 27ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ 28ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।
ਜਵਾਬੀ ਭਜਨ
1ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ। ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ। 4ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ। 5ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ। 6ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। 7ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ। 8ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।
ਇੰਜੀਲ
46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 50ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। 51ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ। 52ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ। 53ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। 54ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ, 55ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ