Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 23

ਆਰਥੋਡਾਕਸ ਕੈਲੰਡਰ · 10 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਦਸੰਬਰ 2026

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 30ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Martyrs Minos, Hermogenes, and Eugraphos of Alexandria († c. 313)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 10:1–18

1ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ। 2ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ? 3ਪਰ ਇਨ੍ਹਾਂ ਬਲੀਦਾਨਾਂ ਦੁਆਰਾ ਸਾਲੋ ਸਾਲ ਉਹਨਾਂ ਨੂੰ ਪਾਪ ਚੇਤੇ ਆਉਂਦੇ ਹਨ। 4ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ। 5ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ। 6ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, 7ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ। 8ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ 9ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ। 10ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ। 11ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਸੇਵਾ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ-ਵਾਰ ਚੜ੍ਹਾਉਂਦਾ ਹੈ। 12ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 13ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ। 14ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ। 15ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, 16ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ, 17ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। 18ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।

ਇੰਜੀਲ

ਲੂਕਾ 21:5–7, 10–11, 20–24

5ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ। 6ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ। 7ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ? 10ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ। 11ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ। 20ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ। 21ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ। 22ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ। 23ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ। 24ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 10 ਸਿਵਲ ਕੈਲੰਡਰ ਦਾ ਦਸੰਬਰ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ