ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਦਸੰਬਰ 2026
ਵੀਰਵਾਰ · ਆਗਮਨ ਸਮੇਂ ਦਾ ਚੌਥਾ ਹਫ਼ਤਾ
ਤਿਉਹਾਰ ਅਤੇ ਸੰਤ
24 ਦਸੰਬਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
1ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ। 2ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ। 3ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ। 4ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, 5ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ? 8ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ। 9ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ। 10ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ, 11ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ, 12ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ। 16ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।
ਜਵਾਬੀ ਭਜਨ
1ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ। 2ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ। 3ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ, 4ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ। 26ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ! 28ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
ਇੰਜੀਲ
67ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ - 68ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ, 69ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ, 70ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। 71ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ, 72ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, 73ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ, 74ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ 75ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ। 76ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ, 77ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ, 78ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ, 79ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ