ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 24
ਆਰਥੋਡਾਕਸ ਕੈਲੰਡਰ · 11 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਦਸੰਬਰ 2026
ਵੀਰਵਾਰ · ਪੰਤੇਕੁਸਤ ਤੋਂ ਬਾਅਦ 30ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Venerable Daniel the “Stylite” [Pillar-Dweller] of Constantinople († 489-490)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
35ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। 36ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ। 37ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ। 38ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ। 39ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ। 11:1ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ। 2ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ। 3ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ। 4ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ। 5ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ। 6ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ। 7ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
ਇੰਜੀਲ
28ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।” 29ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ। 30ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ। 31ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ। 32ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ। 33ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 11 ਸਿਵਲ ਕੈਲੰਡਰ ਦਾ ਦਸੰਬਰ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ