ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 25
ਆਰਥੋਡਾਕਸ ਕੈਲੰਡਰ · 12 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 25 ਦਸੰਬਰ 2026
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 30ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Saint Spyridon the Wonderworker, Bishop of Tremithus († c. 348)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ। 11ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ। 12ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ। 13ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ। 14ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ। 15ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ। 16ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
ਇੰਜੀਲ
37ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ। 38ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ। 22:1ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ। 2ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ। 3ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ। 4ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ। 5ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ। 6ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ। 7ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ। 8ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 12 ਸਿਵਲ ਕੈਲੰਡਰ ਦਾ ਦਸੰਬਰ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ