Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਦਸੰਬਰ 2026

ਸ਼ਨੀਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

ਸੰਤ ਇਸਤੀਫ਼ਾਨ, ਪਹਿਲਾ ਸ਼ਹੀਦ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 6:8–10; 7:54–60

8ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ। 9ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। 10ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ। 7:54ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ। 55ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ। 56ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ! 57ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। 58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! 60ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ।

ਜਵਾਬੀ ਭਜਨ

ਜ਼ਬੂ 31:2–3, 5, 7, 15–16

2ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ। 3ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ। 5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ! 7ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ। 15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ। 16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!

ਇੰਜੀਲ

ਮੱਤੀ 10:17–22

17ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ। 18ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। 19ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। 20ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ। 21ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ। 22ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ