Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 26

ਆਰਥੋਡਾਕਸ ਕੈਲੰਡਰ · 13 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 26 ਦਸੰਬਰ 2026

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 30ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Martyrs Eustratios, Auxentios, Eugene, Mardarius and Orestes at Sebaste († c. 284-305)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਅਫ਼ 5:1–8

1ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। 2ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ। 3ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। 4ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। 5ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। 6ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। 7ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ। 8ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।

ਇੰਜੀਲ

ਲੂਕਾ 13:18–29

18ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ? 19ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ। 20ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ? 21ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ। 22ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ। 23ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? 24ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ। 25ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। 26ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ। 27ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ! 28ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ! 29ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 13 ਸਿਵਲ ਕੈਲੰਡਰ ਦਾ ਦਸੰਬਰ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ