ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 27
ਆਰਥੋਡਾਕਸ ਕੈਲੰਡਰ · 14 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 27 ਦਸੰਬਰ 2026
ਐਤਵਾਰ · ਸੁਰ 5
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 30ਵਾਂ ਐਤਵਾਰ
ਪੁਰਖਿਆਂ ਦਾ ਐਤਵਾਰ
ਜਨਮ ਦਿਨ (ਕ੍ਰਿਸਮਸ) ਦਾ ਵਰਤ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਅੱਠਵੀਂ ਇੰਜੀਲ
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
ਪੱਤ੍ਰੀ (ਪੁਰਖਿਆਂ ਲਈ)
4ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ। 5ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। 6ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। 7ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ। 8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। 9ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। 10ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ। 11ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
ਇੰਜੀਲ (ਪੁਰਖਿਆਂ ਲਈ)
16ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ। 17ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ 18ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। 19ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। 20ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ। 21ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ। 22ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ। 23ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ। 24ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 14 ਸਿਵਲ ਕੈਲੰਡਰ ਦਾ ਦਸੰਬਰ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ