ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 29
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਦਸੰਬਰ 2026
ਮੰਗਲਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
29 ਦਸੰਬਰ — ਕ੍ਰਿਸਮਸ ਦੇ ਅੱਠਵਾਰੇ ਦਾ ਪੰਜਵਾਂ ਦਿਨ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਥਾਮਸ ਬੇਕੇਟ, ਬਿਸ਼ਪ ਅਤੇ ਸ਼ਹੀਦ · ਯਾਦ
ਦਿਨ ਦੇ ਪਾਠ
ਪਹਿਲਾ ਪਾਠ
3ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ। 4ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। 5ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ। 6ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ। 7ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ। 8ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ। 9ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ। 10ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ। 11ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
ਜਵਾਬੀ ਭਜਨ
1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! 2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ! 3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। 5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। 6ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
ਇੰਜੀਲ
22ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। 23ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ। 24ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ। 25ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। 26ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। 27ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। 28ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, 29ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, 30ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, 31ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, 32ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। 33ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। 34ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। 35ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
ਅੱਜ ਦੇ ਸੰਤ
- ਸੰਤ ਥਾਮਸ ਬੇਕੇਟ, ਬਿਸ਼ਪ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ