Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 29

ਆਰਥੋਡਾਕਸ ਕੈਲੰਡਰ · 16 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 29 ਦਸੰਬਰ 2026

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 31ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Prophet Haggai (500 BC)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 12:25–26; 13:22–25

25ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ। 26ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ। 13:22ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ। 23ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਕੈਦ ਵਿੱਚੋਂ ਛੁੱਟ ਗਿਆ। ਜੇ ਉਹ ਛੇਤੀ ਆਇਆ, ਤਾਂ ਮੈਂ ਉਹ ਦੇ ਨਾਲ ਆ ਕੇ ਤੁਹਾਡਾ ਦਰਸ਼ਣ ਕਰਾਂਗਾ। 24ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। 25ਤੁਹਾਡੇ ਸਾਰਿਆਂ ਉੱਤੇ ਕਿਰਪਾ ਹੁੰਦੀ ਰਹੇ। ਆਮੀਨ।

ਇੰਜੀਲ

ਮਰਕੁ 8:22–26

22ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ। 23ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ? 24ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ। 25ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ। 26ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 16 ਸਿਵਲ ਕੈਲੰਡਰ ਦਾ ਦਸੰਬਰ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ