Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 30

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਦਸੰਬਰ 2026

ਬੁੱਧਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

30 ਦਸੰਬਰ — ਕ੍ਰਿਸਮਸ ਦੇ ਅੱਠਵਾਰੇ ਦਾ ਛੇਵਾਂ ਦਿਨ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

1 ਯੂਹ 2:12–17

12ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ। 13ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ। 14ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। 15ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। 16ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। 17ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

ਜਵਾਬੀ ਭਜਨ

ਜ਼ਬੂ 96:7–10

7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ, 8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ! 9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ! 10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

ਇੰਜੀਲ

ਲੂਕਾ 2:36–40

36ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। 37ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। 38ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। 39ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ। 40ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ