ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2026 › ਦਸੰਬਰ 31
ਆਰਥੋਡਾਕਸ ਕੈਲੰਡਰ · 18 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 31 ਦਸੰਬਰ 2026
ਵੀਰਵਾਰ · ਪੰਤੇਕੁਸਤ ਤੋਂ ਬਾਅਦ 31ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Martyr Sebastian at Rome with his companions: Martyrs Nicostratus, his wife Zoe, Castorius, Tranquillinus the Presbyter and his sons the Deacons Marcellinus and Mark, Claudius, his son Symphorian and brother Victorinus, Tiburtius and Castulus († c. 287)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। 20ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। 21ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। 22ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। 23ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। 24ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ। 25ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ। 26ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। 27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
ਇੰਜੀਲ
10ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ? 11ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? 12ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ? 13ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ। 14ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ। 15ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ। 16ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 18 ਸਿਵਲ ਕੈਲੰਡਰ ਦਾ ਦਸੰਬਰ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ