ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 1
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਜਨਵਰੀ 2027
ਸ਼ੁੱਕਰਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
ਧੰਨ ਕੁਆਰੀ ਮਰਿਯਮ, ਪਰਮੇਸ਼ੁਰ ਦੀ ਮਾਤਾ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
22ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 23ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ, 24“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ, 25ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ, 26ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।” 27ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
ਦੂਜਾ ਪਾਠ
4ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। 5ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ। 6ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ। 7ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।
ਇੰਜੀਲ
16ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। 17ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। 18ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ। 19ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ। 20ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ। 21ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ