ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 1
ਆਰਥੋਡਾਕਸ ਕੈਲੰਡਰ · 19 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 1 ਜਨਵਰੀ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 31ਵਾਂ ਹਫ਼ਤਾ · ਸੁਰ 5
ਤਿਉਹਾਰ ਅਤੇ ਸੰਤ
Martyr Boniface at Tarsus in Cilicia and the Righteous Aglae (Aglaida) of Rome († 290)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। 2ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। 3ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। 4ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? 5ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ? 6ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ? 7ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ? 8ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ। 9ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ। 10ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ। 11ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ। 12ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ। 13ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
ਇੰਜੀਲ
33ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ? 34ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? 35ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ। 36ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ, 37ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। 38ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ। 39ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ। 40ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ। 41ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 19 ਸਿਵਲ ਕੈਲੰਡਰ ਦਾ ਜਨਵਰੀ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ