Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 2

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਜਨਵਰੀ 2027

ਸ਼ਨੀਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

2 ਜਨਵਰੀ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਬਾਸਿਲ ਮਹਾਨ ਅਤੇ ਨਾਜ਼ੀਆਂਜ਼ੁਸ ਦੇ ਸੰਤ ਗ੍ਰੈਗਰੀ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

1 ਯੂਹ 2:22–28

22ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ। 23ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ। 24ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ। 25ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। 26ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ। 27ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ। 28ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।

ਜਵਾਬੀ ਭਜਨ

ਜ਼ਬੂ 98:1–4

1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,

ਇੰਜੀਲ

ਯੂਹ 1:19–28

19ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।” 20ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।” 21ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ,।” 22ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?” 23ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।” 24ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ। 25ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?” 26ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ। 27ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।” 28ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ