Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 2

ਆਰਥੋਡਾਕਸ ਕੈਲੰਡਰ · 20 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 2 ਜਨਵਰੀ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 31ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

ਜਨਮ-ਤਿਉਹਾਰ ਤੋਂ ਪਹਿਲਾਂ ਦਾ ਸ਼ਨੀਵਾਰ

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 1:3–6

3ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। 4ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ। 5ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ। 6ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।

ਪੱਤ੍ਰੀ (ਮਸੀਹ ਦੇ ਜਨਮ ਤੋਂ ਪਹਿਲਾਂ ਦੇ ਸ਼ਨੀਵਾਰ ਲਈ)

ਗਲਾ 3:8–12

8ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ। 9ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ। 10ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ। 11ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ। 12ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।

ਇੰਜੀਲ

ਲੂਕਾ 14:1–11

1ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। 2ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ। 3ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ? 4ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ। 5ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ। 6ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ। 7ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ 8ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ। 9ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ। 10ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ। 11ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।

ਇੰਜੀਲ (ਮਸੀਹ ਦੇ ਜਨਮ ਤੋਂ ਪਹਿਲਾਂ ਦੇ ਸ਼ਨੀਵਾਰ ਲਈ)

ਲੂਕਾ 13:18–29

18ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ? 19ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ। 20ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ? 21ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ। 22ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ। 23ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? 24ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ। 25ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। 26ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ। 27ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ! 28ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ! 29ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 20 ਸਿਵਲ ਕੈਲੰਡਰ ਦਾ ਜਨਵਰੀ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ