ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 3
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਜਨਵਰੀ 2027
ਐਤਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
ਕ੍ਰਿਸਮਸ ਤੋਂ ਬਾਅਦ ਦੂਜਾ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਚਿੱਟਾ
ਯਿਸੂ ਦਾ ਅੱਤ ਪਵਿੱਤਰ ਨਾਮ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
ਇਸ ਅਨੁਵਾਦ ਵਿੱਚ ਨਹੀਂ
ਜਵਾਬੀ ਭਜਨ
12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ! 13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ। 14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ। 15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ। 19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ। 20ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
ਦੂਜਾ ਪਾਠ
3ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! 4ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! 6ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! 15ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! 16ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! 17ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! 18ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
ਇੰਜੀਲ
1ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। 2ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। 3ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। 4ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। 5ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। 6ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। 8ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। 9ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। 10ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। 11ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। 13ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। 14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। 15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।” 16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ। 17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ। 18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ