ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 4
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਜਨਵਰੀ 2027
ਸੋਮਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
4 ਜਨਵਰੀ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
7ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ। 8ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ। 9ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। 10ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
ਜਵਾਬੀ ਭਜਨ
1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। 8ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ, 9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਇੰਜੀਲ
35ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ। 36ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।” 37ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ। 38ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?” 39ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ। 40ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ। 41ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ” 42ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ