Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 4

ਆਰਥੋਡਾਕਸ ਕੈਲੰਡਰ · 22 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 4 ਜਨਵਰੀ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 32ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Forefeast of the Nativity

ਜਨਮ ਦਿਨ (ਕ੍ਰਿਸਮਸ) ਦਾ ਵਰਤ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਯਾਕੂ 2:14–26

14ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? 15ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। 16ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? 17ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ। 18ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ। 19ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ। 20ਪਰ ਹੇ ਨਿਕੰਮਿਆ ਮਨੁੱਖਾ, ਕੀ ਤੂੰ ਇਹ ਨਹੀਂ ਜਾਣਦਾ ਕਿ ਅਮਲਾਂ ਤੋਂ ਬਿਨ੍ਹਾਂ ਵਿਸ਼ਵਾਸ ਵਿਅਰਥ ਹੈ? 21ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ? 22ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ। 23ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ। 24ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ। 25ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ? 26ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ।

ਇੰਜੀਲ

ਮਰਕੁ 9:42–10:1

42ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! 43ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ। 44ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 45ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। 46ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 47ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। 48ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ। 49ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ। 50ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ। 10:1ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 22 ਸਿਵਲ ਕੈਲੰਡਰ ਦਾ ਜਨਵਰੀ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ