ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 5
ਆਰਥੋਡਾਕਸ ਕੈਲੰਡਰ · 23 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 5 ਜਨਵਰੀ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 32ਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Forefeast of the Nativity
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ। 2ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ। 3ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ। 4ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ। 5ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! 6ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! 7ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। 8ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ। 9ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ। 10ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
ਇੰਜੀਲ
2ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ? 3ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ? 4ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ। 5ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ। 6ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। 7ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 8ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। 9ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। 10ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ। 11ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ। 12ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 23 ਸਿਵਲ ਕੈਲੰਡਰ ਦਾ ਜਨਵਰੀ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ