ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 6
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਜਨਵਰੀ 2027
ਬੁੱਧਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
ਪ੍ਰਭੂ ਦੇ ਪਰਗਟ ਹੋਣ ਦਾ ਤਿਉਹਾਰ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
1ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ। 2ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ। 3ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ। 4ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ। 5ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ। 6ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
ਜਵਾਬੀ ਭਜਨ
1ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ। 2ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ। 7ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ। 8ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ। 10ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ, 11ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ। 12ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ। 13ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
ਦੂਜਾ ਪਾਠ
2ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ! 3ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ! 5ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ! 6ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ!
ਇੰਜੀਲ
1ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, 2ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ। 3ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। 4ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? 5ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, 6ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ। 7ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ। 8ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ। 9ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ। 10ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ। 11ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ। 12ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ