Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 6

ਆਰਥੋਡਾਕਸ ਕੈਲੰਡਰ · 24 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 6 ਜਨਵਰੀ 2027

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 32ਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

ਜਨਮ-ਤਿਉਹਾਰ ਦੀ ਪਹਿਲੀ ਸ਼ਾਮ

ਜਨਮ ਦਿਨ (ਕ੍ਰਿਸਮਸ) ਦਾ ਵਰਤ · ਸਖ਼ਤ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪਹਿਲਾ ਘੰਟਾ: ਭਵਿੱਖਬਾਣੀ

ਮੀਕਾ 5:2–4

2ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ। 3ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ। 4ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।

ਪਹਿਲਾ ਘੰਟਾ: ਪੱਤ੍ਰੀ

ਇਬਰਾ 1:1–12

1ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ। 2ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। 3ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 4ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ। 5ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ। 6ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।” 7ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ। 8ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, 9ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। 10ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ, 11ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, 12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

ਪਹਿਲਾ ਘੰਟਾ: ਇੰਜੀਲ

ਮੱਤੀ 1:18–25

18ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। 19ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। 20ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। 21ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। 22ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, 23ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। 24ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। 25ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।

ਤੀਜਾ ਘੰਟਾ: ਭਵਿੱਖਬਾਣੀ

ਇਸ ਅਨੁਵਾਦ ਵਿੱਚ ਨਹੀਂ

ਤੀਜਾ ਘੰਟਾ: ਪੱਤ੍ਰੀ

ਗਲਾ 3:23–29

23ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ। 24ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ। 25ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ। 26ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। 27ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ। 28ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। 29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।

ਤੀਜਾ ਘੰਟਾ: ਇੰਜੀਲ

ਲੂਕਾ 2:1–20

1ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। 2ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। 3ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। 4ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। 5ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ। 6ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। 7ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ। 8ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ। 9ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ। 10ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ 11ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। 12ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। 13ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ। 14ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ। 15ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ। 16ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। 17ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। 18ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ। 19ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ। 20ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।

ਛੇਵਾਂ ਘੰਟਾ: ਭਵਿੱਖਬਾਣੀ

ਯਸਾ 7:10–16; 8:1–4, 9–10

10ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ, 11ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, 12ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ। 13ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ? 14ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ। 15ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ। 16ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ। 8:1ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ” 2ਸੋ ਮੈਂ ਊਰਿੱਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ। 3ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ, 4ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ। 9ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ! 10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।

ਛੇਵਾਂ ਘੰਟਾ: ਪੱਤ੍ਰੀ

ਇਬਰਾ 1:10–2:3

10ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ, 11ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, 12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ। 13ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ? 14ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ? 2:1ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ। 2ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ। 3ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ

ਛੇਵਾਂ ਘੰਟਾ: ਇੰਜੀਲ

ਮੱਤੀ 2:1–12

1ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, 2ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ। 3ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। 4ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? 5ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, 6ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ। 7ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ। 8ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ। 9ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ। 10ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ। 11ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ। 12ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।

9ਵਾਂ ਘੰਟਾ: ਭਵਿੱਖਬਾਣੀ

ਯਸਾ 9:6–7

6ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।” 7ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

9ਵਾਂ ਘੰਟਾ: ਪੱਤ੍ਰੀ

ਇਬਰਾ 2:11–18

11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। 12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। 13ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। 14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। 15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। 16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ। 17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। 18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।

9ਵਾਂ ਘੰਟਾ: ਇੰਜੀਲ

ਮੱਤੀ 2:13–23

13ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ। 14ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। 15ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ। ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। 16ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ। 17ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ 18ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। 19ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ, 20ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ। 21ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ। 22ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ। 23ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 1:1–13

1ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ। 2ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। 3ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ। 4ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ। 5ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। 6ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ। 7ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। 8ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। 9ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। 10ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 11ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। 12ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 13ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ।

ਸ਼ਾਮ ਦੀ ਪ੍ਰਾਰਥਨਾ: ਪਾਠ

ਗਿਣ 24:2–3, 5–9, 17–18

2ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ। 3ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ। 5ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ! 6ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ, 7ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ। 8ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ। 9ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ! 17ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ। 18ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਮੀਕਾ 4:6–7; 5:2–4

6ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ। 7ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।” 5:2ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ। 3ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ। 4ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 11:1–10

1ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ। 2ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ। 3ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ। 4ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ। 5ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ। 6ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ। 7ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ। 8ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ। 9ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ। 10ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸ਼ਾਮ ਦੀ ਪ੍ਰਾਰਥਨਾ: ਪਾਠ

ਦਾਨੀ 2:31–36, 44–45

31ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ। 32ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ, 33ਉਹ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ। 34ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ। 35ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ। 36ਸੁਫ਼ਨਾ ਇਹੀ ਹੈ ਅਤੇ ਅਸੀਂ ਉਸ ਦਾ ਅਰਥ ਰਾਜੇ ਨੂੰ ਦੱਸਦੇ ਹਾਂ। 44ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ। 45ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 9:6–7

6ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।” 7ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

ਸ਼ਾਮ ਦੀ ਪ੍ਰਾਰਥਨਾ: ਪਾਠ

ਯਸਾ 7:10–16; 8:1–4, 9–10

10ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ, 11ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, 12ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ। 13ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ? 14ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ। 15ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ। 16ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ। 8:1ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ” 2ਸੋ ਮੈਂ ਊਰਿੱਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ। 3ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ, 4ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ। 9ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ! 10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।

ਪੱਤ੍ਰੀ (ਮਸੀਹ ਦੇ ਜਨਮ ਦੀ ਪਹਿਲੀ ਸ਼ਾਮ ਲਈ)

ਇਬਰਾ 1:1–12

1ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ। 2ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। 3ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 4ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ। 5ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ। 6ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।” 7ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ। 8ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, 9ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। 10ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ, 11ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, 12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

ਇੰਜੀਲ (ਮਸੀਹ ਦੇ ਜਨਮ ਦੀ ਪਹਿਲੀ ਸ਼ਾਮ ਲਈ)

ਲੂਕਾ 2:1–20

1ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। 2ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। 3ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। 4ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। 5ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ। 6ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। 7ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ। 8ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ। 9ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ। 10ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ 11ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। 12ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। 13ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ। 14ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ। 15ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ। 16ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। 17ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ। 18ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ। 19ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ। 20ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 24 ਸਿਵਲ ਕੈਲੰਡਰ ਦਾ ਜਨਵਰੀ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ