ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 7
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਜਨਵਰੀ 2027
ਵੀਰਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
ਪ੍ਰਭੂ ਦੇ ਪਰਗਟ ਹੋਣ ਦੇ ਤਿਉਹਾਰ ਤੋਂ ਬਾਅਦ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਪੇਨਿਆਫ਼ੋਰਟ ਦੇ ਸੰਤ ਰੇਮੰਡ, ਪਾਦਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
22ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ। 23ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ। 24ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ। 4:1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ। 2ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ। 3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ। 4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ। 5ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ। 6ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।
ਜਵਾਬੀ ਭਜਨ
7ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। 8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ। 10ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ। 11ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
ਇੰਜੀਲ
12ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ। 13ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ। 14ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ 15ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ 16ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ। 17ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ। 23ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। 24ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ। 25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।
ਅੱਜ ਦੇ ਸੰਤ
- ਪੇਨਿਆਫ਼ੋਰਟ ਦੇ ਸੰਤ ਰੇਮੰਡ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ