ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 7
ਆਰਥੋਡਾਕਸ ਕੈਲੰਡਰ · 25 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 7 ਜਨਵਰੀ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 32ਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
The Nativity of our Lord God and Savior Jesus Christ
ਕ੍ਰਿਸਮਸ ਦੇ ਦਿਨ (ਸਵਿਆਤਕੀ)
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ: ਇੰਜੀਲ
18ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। 19ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। 20ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। 21ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। 22ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, 23ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”। 24ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। 25ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।
ਪੱਤ੍ਰੀ (ਜਨਮ-ਤਿਉਹਾਰ ਲਈ)
4ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। 5ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ। 6ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ। 7ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।
ਇੰਜੀਲ (ਜਨਮ-ਤਿਉਹਾਰ ਲਈ)
1ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, 2ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ। 3ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ। 4ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? 5ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, 6ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ। 7ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ। 8ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ। 9ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ। 10ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ। 11ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ। 12ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 25 ਸਿਵਲ ਕੈਲੰਡਰ ਦਾ ਜਨਵਰੀ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ