Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 8

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਜਨਵਰੀ 2027

ਸ਼ੁੱਕਰਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

ਪ੍ਰਭੂ ਦੇ ਪਰਗਟ ਹੋਣ ਦੇ ਤਿਉਹਾਰ ਤੋਂ ਬਾਅਦ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

1 ਯੂਹ 4:7–10

7ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। 8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। 9ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। 10ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।

ਜਵਾਬੀ ਭਜਨ

ਜ਼ਬੂ 72:1–4, 7–8

1ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ। 2ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ। 3ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ। 4ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ। 7ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ। 8ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ।

ਇੰਜੀਲ

ਮਰਕੁ 6:34–44

34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ। 35ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ। 36ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ। 37ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ? 38ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। 39ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ। 40ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ। 41ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ। 42ਤਾਂ ਉਹ ਸਾਰੇ ਖਾ ਕੇ ਰੱਜ ਗਏ। 43ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ। 44ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ