ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 8
ਆਰਥੋਡਾਕਸ ਕੈਲੰਡਰ · 26 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 8 ਜਨਵਰੀ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 32ਵਾਂ ਹਫ਼ਤਾ · ਸੁਰ 6
ਤਿਉਹਾਰ ਅਤੇ ਸੰਤ
Afterfeast of the Nativity of Christ
ਕ੍ਰਿਸਮਸ ਦੇ ਦਿਨ (ਸਵਿਆਤਕੀ)
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਪਰਮੇਸ਼ੁਰ-ਜਣਨੀ ਲਈ)
11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। 12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। 13ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। 14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। 15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। 16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ। 17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। 18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
ਇੰਜੀਲ (ਪਰਮੇਸ਼ੁਰ-ਜਣਨੀ ਲਈ)
13ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ। 14ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। 15ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ। ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। 16ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ। 17ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ 18ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। 19ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ, 20ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ। 21ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ। 22ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ। 23ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 26 ਸਿਵਲ ਕੈਲੰਡਰ ਦਾ ਜਨਵਰੀ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ