ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 10
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਜਨਵਰੀ 2027
ਐਤਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
ਪ੍ਰਭੂ ਦਾ ਬਪਤਿਸਮਾ
ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
1ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ! 2ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ। 3ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ। 4ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ। 5ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ। 6ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ। 7ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, 8ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। 9ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ। 10ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, 11ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
ਜਵਾਬੀ ਭਜਨ
2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
ਦੂਜਾ ਪਾਠ
1ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ? 6ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ। 7ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ। 8ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ। 9ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।
ਇੰਜੀਲ
7ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ। 8ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ। 9ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। 10ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। 11ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ