Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 10

ਆਰਥੋਡਾਕਸ ਕੈਲੰਡਰ · 28 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 10 ਜਨਵਰੀ 2027

ਐਤਵਾਰ · ਸੁਰ 7

ਤਿਉਹਾਰ ਅਤੇ ਸੰਤ

ਪੰਤੇਕੁਸਤ ਤੋਂ ਬਾਅਦ 32ਵਾਂ ਐਤਵਾਰ

ਜਨਮ-ਤਿਉਹਾਰ ਤੋਂ ਬਾਅਦ ਦਾ ਐਤਵਾਰ

ਕ੍ਰਿਸਮਸ ਦੇ ਦਿਨ (ਸਵਿਆਤਕੀ)

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ 10ਵੀਂ ਇੰਜੀਲ

ਯੂਹ 21:1–14

1ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ। 2ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ। 3ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ। 4ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ। 5ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।” 6ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। 7ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ 8ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। 9ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। 10ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।” 11ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ। 12ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ। 13ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ। 14ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।

ਪੱਤ੍ਰੀ (ਮਸੀਹ ਦੇ ਜਨਮ ਤੋਂ ਬਾਅਦ ਦੇ ਐਤਵਾਰ ਲਈ)

ਗਲਾ 1:11–19

11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। 12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ। 13ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ। 14ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ। 15ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। 16ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ, 17ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ। 18ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ। 19ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।

ਇੰਜੀਲ (ਮਸੀਹ ਦੇ ਜਨਮ ਤੋਂ ਬਾਅਦ ਦੇ ਐਤਵਾਰ ਅਤੇ ਪਰਮੇਸ਼ੁਰ-ਜਣਨੀ ਲਈ)

ਮੱਤੀ 2:13–23

13ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ। 14ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। 15ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ। ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। 16ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ। 17ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ 18ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। 19ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ, 20ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ। 21ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ। 22ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ। 23ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 28 ਸਿਵਲ ਕੈਲੰਡਰ ਦਾ ਜਨਵਰੀ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ