Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 11

ਆਰਥੋਡਾਕਸ ਕੈਲੰਡਰ · 29 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 11 ਜਨਵਰੀ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 33ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Afterfeast of the Nativity of Our Lord

ਕ੍ਰਿਸਮਸ ਦੇ ਦਿਨ (ਸਵਿਆਤਕੀ)

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਤਿਮ 2:20–26

20ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ। 21ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ। 22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ। 23ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। 24ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। 25ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। 26ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

ਇੰਜੀਲ

ਮਰਕੁ 10:46–52

46ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ। 47ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ! 48ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ! 49ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ। 50ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ। 51ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ! 52ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 29 ਸਿਵਲ ਕੈਲੰਡਰ ਦਾ ਜਨਵਰੀ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ