ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 12
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਜਨਵਰੀ 2027
ਮੰਗਲਵਾਰ · ਆਮ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਪਹਿਲੇ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
5ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ। 6ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ? 7ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ, 8ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ। 9ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ। 10ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ। 11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। 12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ। 4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? 5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, 7ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, 8ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
ਇੰਜੀਲ
21ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। 22ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ। 23ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, 24ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! 25ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! 26ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। 27ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। 28ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ