Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 12

ਆਰਥੋਡਾਕਸ ਕੈਲੰਡਰ · 30 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਜਨਵਰੀ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 33ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Afterfeast of the Nativity of Our Lord

ਕ੍ਰਿਸਮਸ ਦੇ ਦਿਨ (ਸਵਿਆਤਕੀ)

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਤਿਮ 3:16–4:4

16ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। 17ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ। 4:1ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ। 2ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ। 3ਕਿਉਂ ਜੋ ਉਹ ਸਮਾਂ ਆਵੇਗਾ ਜਦੋਂ ਉਹ ਖਰੀ ਸਿੱਖਿਆ ਨੂੰ ਨਾ ਸਹਿਣਗੇ, ਪਰ ਕੰਨਾਂ ਦੀ ਖੁਜਲੀ ਦੇ ਕਾਰਨ ਆਪਣਿਆਂ ਵਿਸ਼ਿਆਂ ਦੇ ਅਨੁਸਾਰ ਆਪਣੇ ਲਈ ਬਹੁਤ ਸਾਰੇ ਗੁਰੂ ਲੱਭ ਲੈਣਗੇ। 4ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ।

ਇੰਜੀਲ

ਮਰਕੁ 11:11–23

11ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ। 12ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ। 13ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ। 14ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। 15ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ। 16ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ। 17ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ! 18ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ। 19ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ। 20ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ। 21ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ! 22ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ। 23ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 30 ਸਿਵਲ ਕੈਲੰਡਰ ਦਾ ਜਨਵਰੀ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ