ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 13
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਜਨਵਰੀ 2027
ਬੁੱਧਵਾਰ · ਆਮ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਪਹਿਲੇ ਹਫ਼ਤੇ ਦਾ ਬੁੱਧਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਪੁਆਤੀਏ ਦੇ ਸੰਤ ਹਿਲੇਰੀ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। 15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। 16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ। 17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। 18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
ਜਵਾਬੀ ਭਜਨ
1ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ! 2ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ! 3ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! 4ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। 6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, 7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ! 8ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, 9ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
ਇੰਜੀਲ
29ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ। 30ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ। 31ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ। 32ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ। 33ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ। 34ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ। 35ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ। 36ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ। 37ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ। 38ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ। 39ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।
ਅੱਜ ਦੇ ਸੰਤ
- ਪੁਆਤੀਏ ਦੇ ਸੰਤ ਹਿਲੇਰੀ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ