ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 13
ਆਰਥੋਡਾਕਸ ਕੈਲੰਡਰ · 31 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 13 ਜਨਵਰੀ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 33ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Apodosis of the Nativity of Christ
ਕ੍ਰਿਸਮਸ ਦੇ ਦਿਨ (ਸਵਿਆਤਕੀ)
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
9ਤੂੰ ਮੇਰੇ ਕੋਲ ਛੇਤੀ ਆਉਣ ਦਾ ਯਤਨ ਕਰ। 10ਕਿਉਂ ਜੋ ਦੇਮਾਸ ਨੇ ਇਸ ਵਰਤਮਾਨ ਜੁੱਗ ਨਾਲ ਮੋਹ ਲਾ ਕੇ ਮੈਨੂੰ ਛੱਡ ਦਿੱਤਾ ਅਤੇ ਥਸਲੁਨੀਕੇ ਨੂੰ ਚੱਲਿਆ ਗਿਆ, ਕਰੇਸਕੇਸ ਗਲਾਤਿਯਾ ਨੂੰ ਅਤੇ ਤੀਤੁਸ ਦਲਮਾਤਿਯਾ ਨੂੰ ਚੱਲਿਆ ਗਿਆ। 11ਇਕੱਲਾ ਲੂਕਾ ਹੀ ਮੇਰੇ ਕੋਲ ਹੈ। ਤੂੰ ਮਰਕੁਸ ਨੂੰ ਨਾਲ ਲੈ ਕੇ ਆਵੀਂ ਕਿਉਂ ਜੋ ਉਹ ਸੇਵਾ ਲਈ ਮੇਰੇ ਕੰਮ ਦਾ ਹੈ। 12ਪਰ ਤੁਖਿਕੁਸ ਨੂੰ ਮੈਂ ਅਫ਼ਸੁਸ ਭੇਜਿਆ। 13ਉਹ ਚੋਗਾ ਜਿਹੜਾ ਮੈਂ ਤ੍ਰੋਆਸ ਵਿੱਚ ਕਾਰਪੁਸ ਦੇ ਕੋਲ ਛੱਡ ਆਇਆ ਸੀ ਅਤੇ ਪੋਥੀਆਂ ਅਤੇ ਖ਼ਾਸ ਕਰ ਕੇ ਉਹ ਚਮੜੇ ਦੇ ਪੱਤ੍ਰੇ ਤੂੰ ਲੈਂਦਾ ਆਵੀਂ। 14ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ। 15ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ। 16ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ। 17ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ। 18ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। 19ਪਰਿਸਕਾ ਅਤੇ ਅਕੂਲਾ ਨੂੰ ਅਤੇ ਉਨੇਸਿਫ਼ੁਰੁਸ ਦੇ ਘਰਾਣੇ ਨੂੰ ਸੁੱਖ-ਸਾਂਦ ਆਖਣਾ। 20ਅਗਸਤੁਸ ਕੁਰਿੰਥੁਸ ਵਿੱਚ ਰਿਹਾ, ਤ੍ਰੋਫ਼ਿਮੁਸ ਨੂੰ ਮੈਂ ਮਿਲੇਤੁਸ ਵਿੱਚ ਬਿਮਾਰ ਛੱਡ ਆਇਆ। 21ਤੂੰ ਸਿਆਲ ਤੋਂ ਪਹਿਲਾਂ ਆਉਣ ਦਾ ਯਤਨ ਕਰ। ਯਬੂਲੁਸ ਤੇਰੀ ਸੁੱਖ-ਸਾਂਦ ਪੁੱਛਦਾ ਹੈ ਨਾਲੇ ਪੂਦੇਸ, ਲੀਨੁਸ, ਕਲੋਦੀਆ ਅਤੇ ਸਾਰੇ ਭਾਈ। 22ਪ੍ਰਭੂ ਤੇਰੇ ਆਤਮਾ ਦੇ ਅੰਗ-ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
ਇੰਜੀਲ
23ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ। 24ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ। 25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ। 26ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 31 ਸਿਵਲ ਕੈਲੰਡਰ ਦਾ ਜਨਵਰੀ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ