ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 14
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਜਨਵਰੀ 2027
ਵੀਰਵਾਰ · ਆਮ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਪਹਿਲੇ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
7ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, 8ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ, 9ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ। 10ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ, 11ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। 12ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ। 13ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ। 14ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
ਜਵਾਬੀ ਭਜਨ
6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ! 7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ! 8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ, 9ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ। 10ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ, 11ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ।
ਇੰਜੀਲ
40ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। 41ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। 42ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ! 43ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ। 44ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। 45ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ