Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 14

ਆਰਥੋਡਾਕਸ ਕੈਲੰਡਰ · 1 ਜਨਵਰੀ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 14 ਜਨਵਰੀ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 33ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Circumcision of our Lord

ਕ੍ਰਿਸਮਸ ਦੇ ਦਿਨ (ਸਵਿਆਤਕੀ)

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 17:1–2, 4–12, 14

1ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ। 2ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ। 4ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 5ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। 6ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। 7ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ। 8ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 9ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ। 10ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ। 11ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ। 12ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। 14ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 8:22–30

22ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ। 23ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ। 24ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ। 25ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ। 26ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ। 27ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ। 28ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ, 29ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ, 30ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10:31–11:12

31ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ। 11:1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। 2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। 3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ। 4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। 5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। 6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ। 9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। 12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 10:9–16

9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ। 10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ। 11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

ਪੱਤ੍ਰੀ (ਪ੍ਰਭੂ ਦੀ ਸੁੰਨਤ ਲਈ)

ਕੁਲੁੱ 2:8–12

8ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ। 9ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। 10ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ। 11ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ। 12ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।

ਪੱਤ੍ਰੀ (ਸੰਤ ਬਾਸਿਲ ਲਈ)

ਇਬਰਾ 7:26–8:2

26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। 27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। 28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। 8:1ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ। 2ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।

ਇੰਜੀਲ (ਪ੍ਰਭੂ ਦੀ ਸੁੰਨਤ ਲਈ)

ਲੂਕਾ 2:20–21, 40–52

20ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ। 21ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ। 40ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ। 41ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ। 42ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ। 43ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ। 44ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ। 45ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। 46ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ। 47ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ। 48ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ। 49ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ? 50ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। 51ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ। 52ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।

ਇੰਜੀਲ (ਸੰਤ ਬਾਸਿਲ ਲਈ)

ਲੂਕਾ 6:17–23

17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਜਨਵਰੀ 1 ਸਿਵਲ ਕੈਲੰਡਰ ਦਾ ਜਨਵਰੀ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ