ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਜਨਵਰੀ 2027
ਸ਼ੁੱਕਰਵਾਰ · ਆਮ ਸਮੇਂ ਦਾ ਪਹਿਲਾ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ ਪਹਿਲੇ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ। 2ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ। 3ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ। 4ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ। 5ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। 11ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
ਜਵਾਬੀ ਭਜਨ
3ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ। 4ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ। 6ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ, 7ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ, 8ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
ਇੰਜੀਲ
1ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ। 2ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ। 3ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ। 4ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ। 5ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ। 6ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ 7ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ? 8ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ? 9ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ। 10ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, 11ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 12ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ