Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਜਨਵਰੀ 2027 › ਜਨਵਰੀ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਜਨਵਰੀ 2027

ਸ਼ਨੀਵਾਰ · ਆਮ ਸਮੇਂ ਦਾ ਪਹਿਲਾ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ ਪਹਿਲੇ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਇਬਰਾ 4:12–16

12ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ। 13ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ। 14ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। 15ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ। 16ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।

ਜਵਾਬੀ ਭਜਨ

ਜ਼ਬੂ 19:7–9, 14

7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। 8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। 9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। 14ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।

ਇੰਜੀਲ

ਮਰਕੁ 2:13–17

13ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। 14ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। 15ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ। 16ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? 17ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ